ਇਸਲਾਮਾਬਾਦ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ ‘ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ ‘ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਗੈਸ ਕੰਪ੍ਰੈਸ਼ਰ ‘ਚ ਧਮਾਕਾ ਹੋਣ ਕਾਰਨ ਅੱਗ ਲੱਗੀ। ਉੱਥੇ ਪੁਲਿਸ ਵਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿਸੇ ਵਲੋਂ ਜਾਣ-ਬੁੱਝ ਕੇ ਤਾਂ ਨਹੀਂ ਲਗਾਈ ਗਈ। ਹਾਦਸੇ ਤੋਂ ਬਾਅਦ ਦੁਲਹਨ ਅਤੇ ਉਸ ਦੀਆਂ ਸਹੇਲੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ। ਉੱਥੇ ਹੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਹ ਦੋਸ਼ ਲਾਇਆ ਹੈ ਕਿ ਅੱਗ ਬੁਝਾਊ ਦਸਤੇ ਮੌਕੇ ‘ਤੇ ਜਲਦੀ ਨਹੀਂ ਪਹੁੰਚੇ ਅਤੇ ਬਚਾਅ ਦਲ ਦੀ ਲਾਪਰਵਾਹੀ ਕਾਰਨ ਜਾਨੀ ਨੁਕਸਾਨ ਹੋਇਆ ਹੈ।
Related Posts
ਤੰਦਰੁਸਤੀ ਲਈ ਖਾਓ ਹਰੀਆਂ ਸਬਜ਼ੀਆਂ
ਮੇਵੇ ਅਤੇ ਫਲ ਹਰ ਵਿਅਕਤੀ ਨਹੀਂ ਖ਼ਰੀਦ ਸਕਦਾ ਪਰ ਹਰੀਆਂ ਸਬਜ਼ੀਆਂ ਖਰੀਦਣਾ ਕੋਈ ਮੁਸ਼ਕਿਲ ਗੱਲ ਨਹੀਂ। ਗਰਮੀ ਦੇ ਮੌਸਮ ਵਿਚ…
ਇਟਲੀ ‘ਚ ਪੰਜਾਬੀ ਨੌਜਵਾਨਾਂ ਦਾ ਕਬੂਤਰਬਾਜ਼ੀ ਦਾ ਸ਼ੌਕ ਬੁਲੰਦੀਆਂ ‘ਤੇ
ਇਟਲੀ :ਅਜਿਹੇ ਪੰਜਾਬੀ ਨੌਜਵਾਨ ਵੀ ਹਨ, ਜਿਹੜੇ ਕਬੱਡੀ ਨੂੰ ਪਿਆਰ ਕਰਨ ਦੇ ਨਾਲ-ਨਾਲ ਕਬੂਤਰਬਾਜ਼ੀ ਮੁਕਾਬਲਿਆਂ ਦਾ ਸ਼ੌਾਕ ਲੈ ਪਿਛਲੇ ਕਰੀਬ…
ਸਿੱਖਾਂ ਨੇ ਪੱਗ ਦੀ ਸ਼ਾਨ ਲਈ ਹੁਣ ਤੱਕ ਕੀਤੇ ਨੇ ਅਹਿਮ ਯਤਨ
ਕੈਨੇਡਾ : ਦੁਨੀਆ ਭਰ ਵਿਚ ਸਿੱਖ ਵਸੇ ਹੋਏ ਹਨ। ਕੈਨੇਡਾ ਦੇ ਟਰਾਂਸਪੋਰਟ ਮਹਿਕਮੇ ਵਲੋਂ ਕੁਝ ਦਿਨ ਪਹਿਲਾਂ ਸਿੱਖਾਂ ਨੂੰ 6…