ਇਸਲਾਮਾਬਾਦ — ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਵਿਚਲੇ ਕਿਲਾ ਬਾਬਾ ਹਿਸਾਰ ਵਿਚ ਪਿਸ਼ਾਵਰੀ ਸਿੱਖ ਭਾਈਚਾਰੇ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਸਮਾਗਮ ਮੌਕੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਗਏ। ਇਸ ਤੋਂ ਪਹਿਲਾਂ ਲਾਹੌਰ ਦੇ ਇਤਿਹਾਸਿਕ ਕਿਲੇ ਵਿਚ ਵੀਰਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ 180ਵੀਂ ਬਰਸੀ ਦੇ ਮੌਕੇ ਉਨ੍ਹਾਂ ਦੀ 330 ਕਿਲੋਗ੍ਰਾਮ ਵਜ਼ਨੀ 8 ਫੁੱਟ ਉੱਚੀ ਆਦਮਕੱਦ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਕ ਅਖਬਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਭਾਈ ਜੋਗਾ ਸਿੰਘ ਦੇ ਹੈੱਡ ਗ੍ਰੰਥੀ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਸ਼ਾਵਰ ਦੀ ਗੁਰੂ ਕਲਗੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਕਮੇਟੀ ਅਤੇ ਸਿੱਖ ਆਗੂ ਗੁਰਪਾਲ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵੀਰਵਾਰ ਸ਼ਾਮ ਪਾਕਿਸਤਾਨੀ ਫੌਜ ਦੇ ਅਧਿਕਾਰ ਅਧੀਨ ਉਕਤ ਕਿਲੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਈ ਗਈ।
ਇਸਲਾਮਾਬਾਦ (ਏਜੰਸੀ)— ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਵਿਚਲੇ ਕਿਲਾ ਬਾਬਾ ਹਿਸਾਰ ਵਿਚ ਪਿਸ਼ਾਵਰੀ ਸਿੱਖ ਭਾਈਚਾਰੇ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਸਮਾਗਮ ਮੌਕੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਗਏ। ਇਸ ਤੋਂ ਪਹਿਲਾਂ ਲਾਹੌਰ ਦੇ ਇਤਿਹਾਸਿਕ ਕਿਲੇ ਵਿਚ ਵੀਰਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ 180ਵੀਂ ਬਰਸੀ ਦੇ ਮੌਕੇ ਉਨ੍ਹਾਂ ਦੀ 330 ਕਿਲੋਗ੍ਰਾਮ ਵਜ਼ਨੀ 8 ਫੁੱਟ ਉੱਚੀ ਆਦਮਕੱਦ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਕ ਅਖਬਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਭਾਈ ਜੋਗਾ ਸਿੰਘ ਦੇ ਹੈੱਡ ਗ੍ਰੰਥੀ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਸ਼ਾਵਰ ਦੀ ਗੁਰੂ ਕਲਗੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਕਮੇਟੀ ਅਤੇ ਸਿੱਖ ਆਗੂ ਗੁਰਪਾਲ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵੀਰਵਾਰ ਸ਼ਾਮ ਪਾਕਿਸਤਾਨੀ ਫੌਜ ਦੇ ਅਧਿਕਾਰ ਅਧੀਨ ਉਕਤ ਕਿਲੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਈ ਗਈ।