ਬਰਨਾਲਾ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਆਈ.ਏ.ਐਸ. ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ, ਐÎਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ ਮਿਤੀ 25 ਜੂਨ 2020 ਤੱਕ ਲਾਗੂ ਰਹਿਣਗੇ।
Related Posts
iPhone 7 ਤੋਂ ਬਾਅਦ ਹੁਣ ਭਾਰਤ ’ਚ ਬਣੇਗਾ iPhone X, ਕੀਮਤ ਹੋਵੇਗੀ ਬੇਹੱਦ ਘੱਟ
ਪੁੰਨੇ–ਅਮਰੀਕੀ ਸਮਾਰਟਫੋਨ ਨਿਰਮਾਤਾ ਕੰਪਨੀ ਐਪਲ ਦਾ ਆਈਫੋਨ ਹੁਣ ਜਲਦੀ ਹੀ ਮੇਡ ਇਨ ਇੰਡੀਆ ਹੋਣ ਵਾਲਾ ਹੈ। ਦਰਅਸਲ, Apple Inc. ਨੇ…
ਪੰਜਾਬ ਨੂੰ ਵੱਡਾ ਵਿੱਤੀ ਘਾਟਾ ਝੱਲਣਾ ਪਿਆ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਰੋਨਾਵਾਇਰਸ ਕਾਰਨ ਲਗਾਏ ਲੌਕਡਾਊਨ ਅਤੇ ਕਰਫਿਊ ਦੌਰਾਨ ਵੱਡਾ ਘਾਟਾ ਝੱਲਣਾ…
ਸਿਨੇਮਾ ਘਰਾਂਂ ਦਾ ਸ਼ਿਗਾਰ ਬਣੀ ”ਮਿੰਦੋ ਤਸੀਲਦਾਰਨੀ”
ਜਲੰਧਰ— ਪੰਜਾਬੀ ਗਾਇਕ ਤੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਦੀ ਪੰਜਾਬੀ ਫਿਲਮ ‘ਮਿੰਦੋ ਤਸੀਲਦਾਰਨੀ’ ਅੱਜ ਦੁਨੀਆ ਭਰ ‘ਚ ਰਿਲੀਜ਼ ਹੋ ਚੁੱਕੀ…