ਬਰਨਾਲਾ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਆਈ.ਏ.ਐਸ. ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ, ਐÎਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ ਮਿਤੀ 25 ਜੂਨ 2020 ਤੱਕ ਲਾਗੂ ਰਹਿਣਗੇ।
Related Posts
30 ਜੂਨ ਤਕ ਨਹੀਂ ਚਲੇਗੀ ਕੋਈ ਰੈਗੁਲਰ ਟਰੇਨ, ਸਾਰੀਆਂ ਟਿਕਟਾਂ ਰੱਦ ਕੀਤੀਆਂ
ਨਵੀਂ ਦਿੱਲੀ :ਭਾਰਤੀ ਰੇਲਵੇ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ 30 ਜੂਨ ਤਕ ਬੁੱਕ ਕੀਤੀਆਂ ਗਈਆਂ ਸਾਰੀਆਂ ਟਿਕਟਾਂ ਨੂੰ ਰੱਦ ਕਰ…
ਸਰਦੀਆਂ ”ਚ ਹੱਥਾਂ-ਪੈਰਾਂ ”ਤੇ ਪੈਣ ਵਾਲੀ ਸੋਜ ਤੋਂ ਇੰਝ ਕਰੋ ਬਚਾਓ
ਨਵੀਂ ਦਿੱਲੀ : ਸਰਦੀਆਂ ਦੇ ਮੌਸਮ ‘ਚ ਚਮੜੀ ਦੀ ਜ਼ਿਆਦਾ ਦੇਖ-ਭਾਲ ਕਰਨੀ ਚਾਹੀਦੀ ਹੈ ਕਿਉਂਕਿ ਠੰਡੀ ਹਵਾ ਸਾਡੀ ਚਮੜੀ ਨੂੰ…
ਸਕੂਲ-ਬੋਰਡਾਂ ਅਤੇ ਯੂਨੀਵਰਸਟੀਆਂ ਦਾ ਵਕਤ ਇਮਤਿਹਾਨ ਖਾ ਜਾਂਦੇ ਹਨ
ਦਲੀਪ ਸਿੰਘ ਵਾਸਨ, ਐਡਵੋਕੇਟ ਅਸੀਂ ਦੇਖ ਰਹੇ ਹਾਂ ਕਿ ਸਾਡੇ ਮੁਲਕ ਵਿੱਚ ਇਹ ਜਿਹੜੀ ਵੀ ਸਿਖਿਆ ਪ੍ਰਣਾਲੀ ਸਥਾਪਿਤ ਹੋ ਚੁੱਕੀ…