10 ਸਾਲ ਦੇ ਬੱਚੇ ਨੇ ਪਾਸ ਕੀਤੀ 10ਵੀਂ ਜਮਾਤ

Date:

Share post:

ਲਖਨਊ: ਇੱਕ ਬੱਚੇ ਨੇ ਸਿਰਫ 10 ਸਾਲ ਦੀ ਉਮਰ ਵਿੱਚ ਯੂਪੀ ਬੋਰਡ ਦੀ 10 ਵੀਂ ਕਲਾਸ ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਬੱਚਾ ਉੱਤਰ ਪ੍ਰਦੇਸ਼ ਦੇ ਲਖਨਊ ਦਾ ਰਹਿਣ ਵਾਲੇ ਬੱਚੇ ਦਾ ਨਾਮ ਰਾਸ਼ਟ੍ਰਮ ਆਦਿਤਿਆ ਕ੍ਰਿਸ਼ਨਾ ਹੈ। ਆਦਿਤਿਆ ਨੇ ਅੰਗਰੇਜ਼ੀ ਵਿੱਚ 83, ਹਿੰਦੀ ਵਿੱਚ 82, ਵਿਗਿਆਨ ਵਿੱਚ 76, ਗਣਿਤ ਵਿੱਚ 64, ਕਲਾ ਵਿੱਚ 86 ਅਤੇ ਸਮਾਜਿਕ ਵਿਗਿਆਨ ਵਿੱਚ 84 ਅੰਕ ਪ੍ਰਾਪਤ ਕੀਤੇ ਹਨ। ਦੱਸ ਦਈਏ ਕਿ ਆਦਿੱਤਿਆ ਦੀ ਅਸਾਧਾਰਣ ਪ੍ਰਤਿਭਾ ਦੇ ਮੱਦੇਨਜ਼ਰ ਯੂਪੀ ਸੈਕੰਡਰੀ ਸਿੱਖਿਆ ਬੋਰਡ ਨੇ ਉਨ੍ਹਾਂ ਨੂੰ 2019 ਵਿੱਚ ਵਿਸ਼ੇਸ਼ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਦਾਖਲਾ ਐਮਡੀ ਸ਼ੁਕਲਾ ਇੰਟਰ ਕਾਲਜ, ਲਖਨਊ ਵਿੱਚ 9 ਵੀਂ ਜਮਾਤ ਵਿੱਚ ਹੋਇਆ ਸੀ। ਇਸ ਤੋਂ ਪਹਿਲਾਂ ਸੁਸ਼ਮਾ ਵਰਮਾ ਨੇ ਪੰਜ ਸਾਲ ਦੀ ਉਮਰ ਵਿੱਚ 9 ਵੀਂ ਜਮਾਤ ਵਿੱਚ ਦਾਖਲਾ ਲਿਆ ਸੀ। 2007 ਵਿੱਚ ਯੂਪੀ ਬੋਰਡ ਦੀ ਪ੍ਰੀਖਿਆ ਪਾਸ ਕਰਨ ਤੋਂ ਬਾਅਦ, ਉਹ ਦੇਸ਼ ਦੀ ਸਭ ਤੋਂ ਛੋਟੀ ਉਮਰ ਦੀ ਹਾਈ ਸਕੂਲ ਦੀ ਵਿਦਿਆਰਥਣ ਬਣ ਗਈ। ਆਦਿੱਤਯ ਹੁਣ ਛੋਟੀ ਉਮਰ ਵਿੱਚ ਯੂਪੀ ਬੋਰਡ ਦੀ 10 ਵੀਂ ਕਲਾਸ ਦੀ ਪ੍ਰੀਖਿਆ ਪਾਸ ਕਰਨ ਵਾਲਾ ਦੂਜਾ ਵਿਦਿਆਰਥੀ ਬਣ ਗਿਆ ਹੈ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...