ਭੁਪਿੰਦਰ ਪਟੇਲ ਬਣੇ ਗੁਜਰਾਤ ਦੇ ਨਵੇਂ ਮੁੱਖ ਮੰਤਰੀ

0
7

ਅਹਿਮਦਾਬਾਦ : ਭੁਪਿੰਦਰ ਪਟੇਲ ਗੁਜਰਾਤ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਸੂਬਾ ਭਾਜਪਾ ਮੁੱਖ ਦਫਤਰ ਕਮਲਮ ਵਿਖੇ ਹੋਈ ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ। ਨਵੇਂ ਆਗੂ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਦੱਸਣਯੋਗ ਹੈ ਕਿ ਭਾਜਪਾ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਜੋਸ਼ੀ ਨੂੰ ਨਵਾਂ ਮੁੱਖ ਮੰਤਰੀ ਚੁਣਨ ਦੇ ਲਈ ਵਿਧਾਇਕ ਦਲ ਦੀ ਬੈਠਕ ਦੇ ਲਈ ਸੁਪਰਵਾਈਜ਼ਰ ਨਿਯੁਕਤ ਕੀਤਾ ਗਿਆ ਸੀ। ਉਹ ਅੱਜ ਸਵੇਰੇ ਗੁਜਰਾਤ ਪਹੁੰਚੇ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸੀ ਆਰ ਪਾਟਿਲ ਅਤੇ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨਾਲ ਕਈ ਮੀਟਿੰਗਾਂ ਕੀਤੀਆਂ। ਦੱਸ ਦਈਏ ਕਿ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸ਼ਨੀਵਾਰ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ।

Google search engine

LEAVE A REPLY

Please enter your comment!
Please enter your name here