ਚੰਡੀਗੜ੍ਹ (ਨਦਬ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਕਿਹਾ ਕਿ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਦੇ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ ਬਾਰੇ ਹਾਲੇ ਵਿਚਾਰ ਨਹੀਂ ਕੀਤਾ ਗਿਆ ਹੈ। ਅਸਤੀਫ਼ੇ ਦੀ ਮਨਜ਼ੂਰੀ ਤੋਂ ਪਹਿਲਾਂ ਅਸਤੀਫ਼ਾ ਚੰਗੀ ਤਰ੍ਹਾਂ ਜਾਂਚਿਆ ਪਰਖਿਆ ਜਾਵੇਗਾ।
ਰਾਣਾ ਕੇ.ਪੀ. ਸਿੰਘ ਅੱਜ ਪਿੰਡ ਰਕਬਾ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਵਿਚ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਇਕ ਐਚ.ਐਸ. ਫੂਲਕਾ ਦਾ ਅਸਤੀਫ਼ਾ ਉਨ੍ਹਾਂ ਕੋਲ ਪਹੁੰਚ ਗਿਆ ਹੈ ਪਰ ਅਸਤੀਫ਼ਾ ਮਨਜ਼ੂਰ ਕਰਨ ਤੋਂ ਪਹਿਲਾਂ ਉਹ ਤਕਨੀਕੀ ਤੌਰ ‘ਤੇ ਇਹ ਦੇਖਣਗੇ ਕਿ ਇਸਨੂੰ ਮਨਜ਼ੂਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸਪੀਕਰ ਦਾ ਅਧਿਕਾਰ ਹੈ ਕਿ ਉਹ ਕਿਸੇ ਦਾ ਅਸਤੀਫ਼ਾ ਪ੍ਰਵਾਨ ਜਾਂ ਅਪ੍ਰਵਾਨ ਕਰਨ ਤੋਂ ਪਹਿਲਾਂ ਉਸ ਦੇ ਸਾਰੇ ਪੱਖਾਂ ਉਪਰ ਜਾਂਚ ਕਰੇ।