ਜਕਾਰਤਾ(ਏਜੰਸੀ)— ਇੰਡੋਨੇਸ਼ੀਆ ਦੇ ਪੱਛਮੀ ਸੁਲਾਵੇਸੀ ਸੂਬੇ ਦੇ ਮਾਮਾਸਾ ਜ਼ਿਲੇ ‘ਚ ਆਏ ਭੂਚਾਲ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ 8000 ਤੋਂ ਵਧੇਰੇ ਲੋਕਾਂ ਨੇ ਆਪਣੇ ਘਰ ਖਾਲੀ ਕਰ ਦਿੱਤੇ ਅਤੇ ਉਨ੍ਹਾਂ ਨੇ ਸੁਰੱਖਿਅਤ ਥਾਵਾਂ ‘ਤੇ ਸ਼ਰਣ ਲਈ। ਐਮਰਜੈਂਸੀ ਪ੍ਰਬੰਧਨ ਏਜੰਸੀ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪ੍ਰਭਾਵਿਤ ਸਥਾਨਾਂ ਤੋਂ ਬਾਹਰ ਕੱਢਣ ਦੌਰਾਨ 7 ਲੋਕਾਂ ਦੀ ਮੌਤ ਹੋ ਗਈ। ਭੂਚਾਲ ਕਾਰਨ ਲਗਭਗ 8 ਘਰ ਢਹਿ ਗਏ, ਇਹ ਜਾਣਕਾਰੀ ਨਹੀਂ ਮਿਲ ਸਕੀ ਕਿ ਇਸ ਕਾਰਨ ਕਿੰਨੇ ਕੁ ਲੋਕ ਜ਼ਖਮੀ ਹੋਏ ਹਨ। ਇਹ ਖੇਤਰ ਪਿਛਲੇ ਕੁੱਝ ਦਿਨਾਂ ਤੋਂ ਲੱਗ ਰਹੇ ਭੂਚਾਲ ਦੇ ਝਟਕਿਆਂ ਕਾਰਨ ਪ੍ਰਭਾਵਿਤ ਹੈ ਅਤੇ 8,000 ਤੋਂ ਵਧੇਰੇ ਲੋਕ ਹੋਰ ਥਾਵਾਂ ‘ਤੇ ਜਾ ਚੁੱਕੇ ਹਨ।
Related Posts
ਅੰਮ੍ਰਿਤਸਰ ਦੀ ਜੇਲ੍ਹ ਵਿਚ – ਵਰਿਆਮ ਸਿੰਘ ਸੰਧੂ
ਇਹ ਵਿਚਾਰੇ ਸ਼ਾਇਰ ਤੇ ਅਦੀਬ ਲੋਕ ਨੇ! ਇੰਟੈਰੋਗੇਸ਼ਨ ਸੈਂਟਰ ਤੋਂ ਮੁਕਤ ਹੋ ਕੇ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿੱਚ ਪੁੱਜਦਿਆਂ ਹੀ…
ਦਿਨੋਂ ਦਿਨ ਪੰਜਾਬੀਆ ਲੲੀ ਵਿਦੇਸ਼ ਜਾਣ ਲੲੀ ਵੱਧ ਰਹੀਆਂ ਸਹੂਲਤਾ
ਅੰਮ੍ਰਿਤਸਰ— ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਇੰਡੀਗੋ ਵੱਲੋਂ ਨਵੀਂ…
ਪੇਚਕਸ ਤੇ ਚਾਕੂ ਮਾਰ ਕੇ ਪਤੀ ਪਤਨੀ ਦਾ ਕਤਲ
ਨਵੀਂ ਦਿੱਲੀ : ਲੌਕਡਾਊਨ ਦੇ ਚਲਦਿਆਂ ਘਰੇਲੂ ਹਿੰਸਾ ਦਾ ਇਕ ਦਿਲ ਕੰਬਾਊ ਹਾਦਸਾ ਸਾਹਮਣੇ ਆਇਆ ਹੈ। ਛਾਵਲਾ ਦੇ ਦੀਨਪੁਰ ਦੇ…