ਮੋਹਾਲੀ-ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਐੱਸ. ਸੀ. ਈ. ਆਰ. ਟੀ. ਪੰਜਾਬ ਵਲੋਂ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅੱਜ ਜਾਰੀ ਕਰ ਦਿੱਤੀ ਗਈ ਹੈ। ਪੰਜਵੀਂ ਜਮਾਤ ਦੀ ਪ੍ਰੀਖਿਆ 12 ਮਾਰਚ ਤੋਂ ਸ਼ੁਰੂ ਹੋ ਕੇ 19 ਮਾਰਚ ਤਕ ਚੱਲੇਗੀ ਜਦਕਿ ਅੱਠਵੀਂ ਦੀ ਪ੍ਰੀਖਿਆ 12 ਮਾਰਚ ਨੂੰ ਸ਼ੁਰੂ ਹੋ ਕੇ 22 ਮਾਰਚ ਤਕ ਜਾਰੀ ਰਹੇਗੀ।
ਜਾਣਕਾਰੀ ਦਿੰਦਿਆਂ ਐੱਸ. ਸੀ. ਈ. ਆਰ. ਟੀ. ਦੇ ਡਾਇਰੈਕਟਰ ਨੇ ਦੱਸਿਆ ਕਿ ਪੰਜਵੀ ਜਮਾਤ ਲਈ ਪੰਜਾਬੀ ਵਿਸ਼ੇ ਦੀ ਪ੍ਰੀਖਿਆ 12 ਮਾਰਚ ਨੂੰ, ਅੰਗਰੇਜ਼ੀ ਦੀ 14 ਮਾਰਚ ਨੂੰ, ਗਣਿਤ ਦੀ 16 ਮਾਰਚ ਨੂੰ, ਵਾਤਾਵਰਣ ਸਿੱਖਿਆ 18 ਮਾਰਚ ਨੂੰ ਅਤੇ ਹਿੰਦੀ ਦੀ ਪ੍ਰੀਖਿਆ 19 ਮਾਰਚ ਨੂੰ ਹੋਵੇਗੀ। ਇਹ ਪ੍ਰੀਖਿਆ ਸਵੇਰੇ ਸਾਢੇ 9 ਵਜੇ ਤੋਂ 12 ਵਜੇ ਤਕ ਦੇ ਸਮੇਂ ਦੌਰਾਨ ਕਰਵਾਈ ਜਾਵੇਗੀ।
ਡਾਇਰੈਕਟਰ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮੀ 4 ਵਜੇ ਤਕ ਹੋਵੇਗੀ। 12 ਮਾਰਚ ਨੂੰ ਅੰਗਰੇਜ਼ੀ ਦੀ ਪ੍ਰੀਖਿਆ ਹੋਵੇਗੀ, 14 ਮਾਰਚ ਨੂੰ ਸਮਾਜਿਕ ਵਿਗਿਆਨ, 16 ਮਾਰਚ ਨੂੰ ਸਾਇੰਸ, 18 ਮਾਰਚ ਨੂੰ ਗਣਿਤ, 19 ਮਾਰਚ ਨੂੰ ਪੰਜਾਬੀ ਅਤੇ 22 ਮਾਰਚ ਨੂੰ ਹਿੰਦੀ ਵਿਸ਼ੇ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ।