ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਮੁਹੰਮਦ ਫੈਸਲ ਨੇ ਦਾਅਵਾ ਕੀਤਾ ਕਿ ਪਾਕਿਸਤਾਨੀ ਹਵਾਈ ਫੌਜ ਨੇ ਪਾਕਿਸਤਾਨੀ ਹਵਾਈ ਖੇਤਰ ਵਿਚੋਂ ਐਲਓਸੀ ਉੱਤੇ ਸਟਰਾਇਕ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਅੜੀਅਲ ਰਵੱਈਏ ਦਾ ਕੋਈ ਜਵਾਬੀ ਹਮਲਾ ਨਹੀਂ ਹੈ।ਪਾਕਿਸਤਾਨੀ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗਫੂਰ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਦੋ ਭਾਰਤੀ ਲੜਾਕੂ ਜਹਾਜ਼ ਡੇਗ ਲਏ ਹਨ ਅਤੇ ਇੱਕ ਭਾਰਤੀ ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਡਾਕਟਰ ਮੁਹੰਮਦ ਫੈਸਲ ਨੇ ਇਸੇ ਲਈ ਲਈ ਪਾਕਿਸਤਾਨ ਨੇ ਗੈਰ-ਫੌਜੀ ਟਿਕਾਣਿਆਂ ਨੂੰ ਨਿਸ਼ਾਨਾਂ ਬਣਾਇਆ ਹੈ ਅਤੇ ਮਨੁੱਖੀ ਜਾਨ ਮਾਲ ਦਾ ਨੁਕਸਾਨ ਨਾ ਹੋਵੇ ਇਸ ਦਾ ਖਿਆਲ ਰੱਖਿਆ ਹੈ।
ਆਪਣੇ ਬਿਆਨ ਵਿਚ ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਵੱਲੋਂ ਸਵੈ-ਰੱਖਿਆ ਦੇ ਹੱਕ ਅਤੇ ਸਮਰੱਥਾ ਵਿਖਾਉਣਾ ਹੀ ਇਸ ਦਾ ਟੀਚਾ ਸੀ। ਸਾਡਾ ਹਾਲਾਤ ਨੂੰ ਵਿਗਾੜਨ ਦਾ ਕੋਈ ਇਰਾਦਾ ਨਹੀਂ ਹੈ ਪਰ ਜੇ ਮਜਬੂਰ ਕੀਤਾ ਜਾਂਦਾ ਹੈ ਤਾਂ ਅਸੀਂ ਇਸ ਲਈ ਵੀ ਤਿਆਰ ਹਾਂ।
ਇਸੇ ਕਰਕੇ ਅਸੀਂ ਕਾਰਵਾਈ ਚਿਤਾਵਨੀ ਦੇ ਕੇ ਅਤੇ ਦਿਨ ਦੀ ਰੌਸ਼ਨੀ ਵਿੱਚ ਕੀਤੀ।
ਦੋ ਭਾਰਤੀ ਜਹਾਜ਼ ਸੁੱਟਣ ਤੇ ਇੱਕ ਪਾਇਲਟ ਨੂੰ ਕਾਬੂ ਕਰਨ ਦਾ ਦਾਅਵਾ
ਇਸ ਦੌਰਾਨ ਪਾਕਿਸਤਾਨੀ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗਫੂਰ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਦੋ ਭਾਰਤੀ ਲੜਾਕੂ ਜਹਾਜ਼ ਡੇਗ ਲਏ ਹਨ। ਇੱਕ ਟਵੀਟ ਵਿਚ ਗਫੂਰ ਨੇ ਕਿਹਾ ਕਿ ਪਾਕਿਸਤਾਨੀ ਏਅਰ ਖੇਤਰ ਵਿਚ ਦੋ ਭਾਰਤੀ ਜਹਾਜ਼ਾਂ ਨੂੰ ਨਿਸ਼ਾਨਾਂ ਬਣਾਇਆ ਗਿਆ ।ਇਨ੍ਹਾਂ ਵਿੱਚੋਂ ਇੱਕ ਪਾਕਿਸਤਾਨ ਸਾਸ਼ਿਤ ਕਸ਼ਮੀਰ ਵਿਚ ਡਿੱਗਿਆ ਤੇ ਇੱਕ ਭਾਰਤ ਸਾਸ਼ਿਤ ਕਸ਼ਮੀਰ ਵਿਚ। ਗਫੂਰ ਨੇ ਇੱਕ ਪਾਇਲਟ ਨੂੰ ਹਿਰਾਸਤ ਵਿਚ ਲੈਣ ਦਾ ਵੀ ਦਾਅਵਾ ਕੀਤਾ ਹੈ।