ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨੀਆਂ ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ 76 ਕਿਸਾਨਾਂ ਨੂੰ ਖੇਤੀ ਤੇ ਬਾਗਬਾਨੀ ਦੇ ਖੇਤਰ ‘ਚ ਅੱਗੇ ਵਧਣ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ, ਜਿਸ ‘ਚ ਵਿਗਿਆਨੀਆਂ ਨੇ ਕਿਸਾਨਾਂ ਨੂੰ ਇਹ ਦੱਸਿਆ ਕਿ ਮੌਸਮ ਦੇ ਬਦਲਦੇ ਮਿਜਾਜ਼ ਨੂੰ ਧਿਆਨ ‘ਚ ਰੱਖਣ ਦੇ ਨਾਲ ਹੀ ਤੁਹਾਨੂੰ ਲੇਟੈਸਟ ਟੈਕਨਾਲੋਜੀ ਨੂੰ ਅਪਣਾਉਣਾ ਹੋਵੇਗਾ। ਖੇਤੀ ਮਾਹਿਰਾਂ ਦੀਆਂ ਸਿਫਾਰਿਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਹੀ ਕੰਮ ਕਰਨ। ਬਿਨਾਂ ਲੋੜ ਤੋਂ ਨਾ ਤਾਂ ਖਾਦ ਤੇ ਨਾ ਹੀ ਕੀੜੇਮਾਰ ਦਵਾਈਆਂ ਵਰਤਣ। ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ‘ਚ ਕਿਸਾਨਾਂ ਦੇ ਨਾਲ ਪੰਚਾਇਤਾਂ ਦੇ ਮੁਖੀ ਤੇ ਮੈਂਬਰ ਪੰਚਾਇਤਾਂ ਨੇ ਪੂਰੀ ਦਿਲਚਸਪੀ ਦਿਖਾਈ ਤੇ ਭਵਿੱਖ ‘ਚ ਵੀ ਹਰ ਸੰਭਵਨ ਮਦਦ ਕਰਨ ਦਾ ਵਾਅਦਾ ਕੀਤਾ
Related Posts
ਸਰਕਾਰ ਦੀ ਕਿਸਾਨਾਂ ਨੂੰ ਵੱਡੀ ਸੌਗਾਤ, ਫਸਲਾਂ ਦੇ MSP ‘ਚ ਕੀਤਾ ਵਾਧਾ
ਨਵੀਂ ਦਿੱਲੀ— ਸਾਉਣੀ ਫਸਲਾਂ ਦੇ ਸਮਰਥਨ ਮੁੱਲ ਵਧਣ ਦੀ ਉਡੀਕ ਕਰ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਬੁੱਧਵਾਰ ਨੂੰ ਨਰਿੰਦਰ ਮੋਦੀ…
ਪਠਾਨਕੋਟ: ਕੋਰੋਨਾ ਦੇ ਮਾਮਲਿਆਂ ‘ਚ ਹੋਇਆ ਵਾਧਾ, 6 ਹੋਰ ਮਾਮਲੇ ਆਏ ਪਾਜ਼ਿਟਿਵ
ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਇੱਕ ਮਹਿਲਾ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ…
ਸ਼ਨੀਵਾਰ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ
ਗੋਪੇਸ਼ਵਰ/ਚੰਡੀਗੜ੍ਹ— ਉੱਚ ਗੜ੍ਹਵਾਲ ਹਿਮਾਲਿਆ ‘ਚ ਸਥਿਤ ਵਿਸ਼ਵ ਪ੍ਰਸਿੱਧ ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਦੀਆਂ ਛੁੱਟੀਆਂ…