ਚੰਡੀਗੜ੍ਹ: ਚੰਡੀਗੜ੍ਹ ‘ਚ ਪਹਿਲੀ ਵਾਰ ਕਿੰਨਰ ਸਮਾਜ ਵਲੋਂ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਹੈ। ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਆਏ ਕਿੰਨਰਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉੁਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੋਟ ਪਾ ਕੇ ਬਹੁਤ ਵਧੀਆ ਲੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਵੋਟ ਦੇ ਹੱਕ ਦਾ ਇਸਤੇਮਾਲ ਉਹ ਪਹਿਲਾਂ ਵੀ ਕਰਦੇ ਸਨ ਪਰ ਮਰਦ ਜਾਂ ਔਰਤ ਬਣ ਕੇ ਪਰ ਅੱਜ ਪਹਿਲੀ ਵਾਰ ਆਪਣੀ ਪਛਾਣ ਨਾਲ ਵੋਟ ਪਾ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਇਸ ਮੌਕੇ ਇਕ ਕਿੰਨਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਰਚੀ ‘ਤੇ ਉਨ੍ਹਾਂ ਦੇ ਨਾਂ ਅੱਗੇ ਫੀਮੇਲ ਲਿਖਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਪਛਾਣ ਨਾਲ ਹੀ ਪਰਚੀ ਬਣਾਉਣੀ ਚਾਹੀਦੀ ਹੈ। ਕਿੰਨਰਾਂ ਨੇ ਕਿਹਾ ਕਿ ਵੋਟ ਪਾਉਣ ਤੋਂ ਇਲਾਵਾ ਵੀ ਉਨ੍ਹਾਂ ਦੇ ਬਹੁਤ ਸਾਰੇ ਅਧਿਕਾਰ ਹਨ ਅਤੇ ਉਹ ਅਧਿਕਾਰ ਵੀ ਉਨ੍ਹਾਂ ਨੂੰ ਹੌਲੀ-ਹੌਲੀ ਮਿਲ ਜਾਣਗੇ।