ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਵੱਲੋਂ 9ਅਪ੍ਰੈਲ ਨੂੰ ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਵਾਪਸ ਲਿਆ ਜਾਂਦਾ ਹੈ। ਬੋਰਡ ਦੇ ਚੇਅਰਮੈਨ ਕਮ ਸਿੱਖਿਆ ਸਕੱਤਰ ਦੇ ਹੁਕਮਾ ਅਨੁਸਾਰ ਪ੍ਰੀਖਿਆਵਾਂ ਸਬੰਧੀ ਸੂਚਨਾ ਬਾਅਦ ਵਿਚ ਜਾਰੀ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਅੱਜ ਹੀ ਬੋਰਡ ਕੰਟਰੋਲਰ ਪ੍ਰੀਖਿਆਵਾਂ ਜੇ ਆਰ. ਮਹਿਰੋਕ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਸੀ ਕਿ ਸਕੱਤਰ ਸਕੂਲ ਸਿੱਖਿਆ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦੇਸ਼ਾਂ ਅਨੁਸਾਰ, ਹੁਣ 5ਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ 20 ਅਪ੍ਰੈਲ ਤੋਂ 21 ਅਪ੍ਰੈਲ ਤੱਕ, 10ਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ 20 ਅਪ੍ਰੈਲ ਤੋਂ 5 ਮਈ ਤੱਕ ਅਤੇ 12ਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ 20 ਅਪ੍ਰੈਲ ਤੋਂ 1 ਮਈ ਤੱਕ ਪਹਿਲਾਂ ਤੋਂ ਹੀ ਅਲਾਟ ਕੀਤੇ ਪ੍ਰੀਖਿਆ ਕੇਂਦਰਾਂ ਤੇ ਹੋਵੇਗੀ, ਪਰ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਬਾਅਦ ‘ਚ ਜਾਰੀ ਕੀਤਾ ਜਾਵੇਗਾ।
ਹੁਣ ਇਸ ਨੋਟਿਸ ਨੂੰ ਵਾਪਸ ਲੈ ਲਿਆ ਗਿਆ ਹੈ ਤੇ ਅਗਲੇ ਹੁਕਮਾਂ ਤੱਕ ਤੁਰੰਤ ਵਾਪਸ ਲਿਆ ਜਾਂਦਾ ਹੈ। ਬੋਰਡ ਦੇ ਚੇਅਰਮੈਨ ਕਮ ਸਿੱਖਿਆ ਸਕੱਤਰ ਦੇ ਹੁਕਮਾ ਅਨੁਸਾਰ ਪ੍ਰੀਖਿਆਵਾਂ ਸਬੰਧੀ ਸੂਚਨਾ ਬਾਅਦ ਵਿਚ ਜਾਰੀ ਕੀਤੀ ਜਾਵੇਗੀ।