ਚੰਡੀਗੜ੍ਹ : ਅੱਜ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣ ਅਤੇ ਅਗਲੇ ਹੁਕਮਾਂ ਤੱਕ ਬੋਰਡ ਦੇ ਪੇਪਰ ਵੀ ਰੱਦ ਕਰ ਦਿੱਤੇ ਗਏ ਸਨ। ਪਰ ਹੁਣ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ। ਜਿਕਰਯੋਗ ਹੈ ਕਿ ਅਦਾਰੇ ਬੰਦ ਕਰਨ ਦਾ ਬਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀੳ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਮੀਟਿੰਗ ਦੌਰਾਨ ਦਿੱਤਾ ਸੀ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੁਆਰਾ ਸੂਬੇ ਅੰਦਰ ਪਹਿਲੋਂ ਹੀ ਕਰਫਿਊ ਨੂੰ 1 ਮਈ ਤੱਕ ਵਧਾ ਦਿੱਤਾ ਗਿਆ ਹੈ ਜਿਸ ‘ਚ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ ਅਤੇ ਬੋਰਡ ਦੇ ਪੇਪਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਸੂਬੇ ‘ਚ ਧਾਰਾ 144 ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਪਰ ਹੁਣ ਸਰਕਾਰ ਨੇ 30 ਜੂਨ ਤਕ ਅਦਾਰੇ ਬੰਦ ਕਰਨ ਦਾ ਫੈਸਲਾ ਰੱਦ ਕਰ ਦਿੱਤਾ ਹੈ।