ਪਟਿਆਲਾ : ਰਾਜਪੁਰਾ ਵਿਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ 6 ਹੋਰ ਪਾਜ਼ੀਟਿਵ ਕੇਸ ਆਉਣ ਦੀ ਪੁਸ਼ਟੀ ਹੋਈ ਹੈ ਜਿਸ ਮਗਰੋਂ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ।
ਸੱਜਰੇ 6 ਕੇਸਾਂ ਤੋਂ ਬਾਅਦ ਰਾਜਪੁਰਾ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 36 ਹੋ ਗਈ ਹੈ ਅਤੇ ਜ਼ਿਲ੍ਹਾ ਪਟਿਆਲਾ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ ਹੁਣ 55 ਤੱਕ ਜਾ ਢੁਕੀ ਹੈ।
ਇਥੇ ਇਹ ਵੀ ਜ਼ਿਕਰਯੋਗ ਹੈ ਲੰਘੇ ਦਿਨੀਂ ਜ਼ਿਲ੍ਹਾ ਮੈਜਿਸਟਰੇਟ ਨੇ ਰਾਜਪੁਰਾ ਨੂੰ ਬਫਰ ਜ਼ੋਨ ਐਲਾਨ ਦਿੱਤਾ ਸੀ। ਇਸ ਤੋਂ ਇਲਾਵਾ ਕਰੋਨਾ ਦੇ ਕਹਿਰ ਦੇ ਨਾਲ ਹੁਣ ਪਟਿਆਲਾ ਵਿਚ ਡੇਂਗੂ ਦੀ ਦਸਤਕ ਵੀ ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਰਾਜਪੁਰਾ ਵਿਚ ਅੱਜ 12 ਹੋਰ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਆਏ ਸਾਰੇ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।