ਜੀਰਕਪੁਰ : ਜ਼ੀਰਕਪੁਰ ਦੇ ਨੇੜਲੇ ਪਿੰਡ ਦਿਆਲਪੁਰਾ ਤੋਂ ਇੱਕ ਦੋ ਬੱਚਿਆਂ ਦੀ ਮਾਂ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਲਾਪਤਾ ਔਰਤ ਦੇ ਪਤੀ ਨੇ ਆਪਣੀ ਪਤਨੀ ਦੇ ਉਸ ਦੇ ਪ੍ਰੇਮੀ ਨਾਲ ਫਰਾਰ ਹੋਣ ਦਾ ਸ਼ੱਕ ਪ੍ਰਗਟ ਕਰਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਾਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਦਿਆਲਪਰਾ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 12 ਸਾਲ ਪਹਿਲਾ ਰੰਜਨਾ ਵਾਸੀ ਬਿਹਾਰ ਨਾਲ ਹੋਇਆ ਸੀ । ਜਿਸ ਤੋਂ ਉਸ ਦੇ ਦੋ ਬੱਚੇ ਵੀ ਹਨ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਰੰਜਨਾ ਚੰਡੀਗੜ• ਸੈਕਟਰ 32 ਦੇ ਸੈਂਟ ਐਨੀਜ਼ ਸਕੂਲ ਦੀ ਬੱਸ ਵਿਚ ਬਤੌਰ ਸਹਾਇਕ ਲੱਗੀ ਹੋਈ ਹੈ। ਉਸ ਨੇ ਦੱਸਿਆ ਕਿ ਸੋਮਵਾਰ ਨੂੰ ਸਵੇਰੇ ਕਰੀਬ 6 ਵਜੇ ਉਸ ਦੀ ਪਤਨੀ ਰੰਜਨਾ ਆਪਣੇ ਕੰਮ ਤੇ ਗਈ ਸੀ ਪਰ ਹੁਣ ਤੱਕ ਵਾਪਿਸ ਨਹੀ ਪਰਤੀ। ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੀ ਪਤਨੀ ਰੰਜਨਾ ਨੂੰ ਅਸ਼ੋਕ ਕੁਮਾਰ ਪੁੱਤਰ ਗੋਰਖ ਨਾਥ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਪੀਰ ਮੁਛੱਲਾ ਵਿਆਹ ਕਰਵਾਉਣ ਦਾ ਝਾਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਿਸ ਵਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਉਨ•ਾਂ ਦੀ ਭਾਲ ਆਰੰਭ ਕਰ ਦਿੱਤੀ ਹੈ।
Related Posts
ਗੁਰੂ ਨਾਨਕ ਕਾਲਜ ਮੋਗਾ ਵਿਖੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਹਿਜ ਪਾਠਾਂ ਦੀ ਸ਼ੁਰੂਆਤ
ਮੋਗਾ, (ਪ੍ਰੋ.ਦ.ਪ.ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿਦਿਅਕ ਸੰਸਥਾ…
ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ : ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ…
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਦੇਸ਼ ਦੇ ਸਭ ਤੋਂ ਲੰਬੇ ਰੇਲ ਅਤੇ ਸੜਕੀ ਪੁਲ ਦਾ ਉਦਘਾਟਨ
ਨਵੀਂ ਦਿੱਲੀ- ਆਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ‘ਚ ਬ੍ਰਹਮਪੁੱਤਰ ਨਦੀ ‘ਤੇ ਬਣੇ ਬੋਗੀਬੀਲ ਪੁਲ ਦਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ…