ਅੰਮ੍ਰਿਤਸਰ- 7 ਨਵੰਬਰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ ਜਦਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਸੰਗਤ ਨਾਲ ਵਿਚਾਰ ਸਾਂਝੇ ਕਰਨਗੀਆਂ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਕੀਤਾ। ਬੰਦੀ ਛੋੜ ਦਿਵਸ ਵਾਲੇ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਬੰਦੀਛੋੜ ਦਿਵਸ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਕਰ ਦਿੱਤੇ ਗਏ ਹਨ, ਜੋ 8 ਨਵੰਬਰ ਤੱਕ ਲਗਾਤਾਰ ਚੱਲਣਗੇ।
Related Posts
ਰੂਸ ‘ਚ ਲੱਗੇ ਭੂਚਾਲ ਦੇ ਤੇਜ਼ ਝਟਕੇ
ਵਲਾਦੀਵੋਸਤੋਕ — ਰੂਸ ਦੇ ਪੂਰਬੀ ਕਾਮਚਟਕਾ ਪ੍ਰਾਇਦੀਪ ਤੱਟ ਕੋਲ ਵੀਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਜਿਸ ਦੀ…
ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਚੂਹਿਆਂ ਅੱਗੇ ਲਾਚਾਰ
ਵਾਸ਼ਿੰਗਟਨ – ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਚੂਹਿਆਂ ਦੀ ਪਰੇਸ਼ਾਨੀ ਨਾਲ ਨਜਿੱਠ ਰਿਹਾ ਹੈ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ…
ਕਿਮ ਜੋਂਗ ਉਨ ਇਸ ਟਰੇਨ ‘ਚ ਹੀ ਕਿਉਂ ਸਫ਼ਰ ਕਰਦੇ ਹਨ?
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲਣ ਲਈ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਆਪਣੀ ਖਾਸ ਟਰੇਨ ਵਿੱਚ ਸਫਰ…