ਅੰਮ੍ਰਿਤਸਰ- 7 ਨਵੰਬਰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ ਜਦਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਸੰਗਤ ਨਾਲ ਵਿਚਾਰ ਸਾਂਝੇ ਕਰਨਗੀਆਂ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਕੀਤਾ। ਬੰਦੀ ਛੋੜ ਦਿਵਸ ਵਾਲੇ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਬੰਦੀਛੋੜ ਦਿਵਸ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਆਰੰਭ ਕਰ ਦਿੱਤੇ ਗਏ ਹਨ, ਜੋ 8 ਨਵੰਬਰ ਤੱਕ ਲਗਾਤਾਰ ਚੱਲਣਗੇ।
Related Posts
ਦੁੱਧ ਚ ਕਿੰਨਾ ਪਾਣੀ ਤੇ ਵੇਖੋ ਤੇਲ ਕਿਵੇਂ ਹੁੰਦਾ ਫੇਲ
ਅੱਜ ਦੀ ਤਾਰੀਖ ਵਿਚ ਸਭ ਖਾਧ ਪਦਾਰਥ ਵਿਸ਼ੇਸ਼ ਕਰਕੇ ਕਣਕ, ਚੌਲ, ਦਾਲਾਂ, ਦੁੱਧ, ਮਸਾਲੇ, ਚਾਹ ਦੀ ਪੱਤੀ, ਤੇਲ, ਘਿਓ ਅਤੇ…
50 ਸਾਲਾ ਦੀ ਮੁਟਿਆਰ , ਉੱਡ ਕੇ ਹੋਈ ਅੰਟਾਰਟਿਕਾ ਤੋਂ ਪਾਰ
ਸਿਡਨੀ — ਆਸਟ੍ਰੇਲੀਆ ਦੀ ਇਕ ਫੋਟੋਗ੍ਰਾਫਰ ਹੀਦਰ ਸਵਾਨ (50) ਨੇ ਵਿੰਗਸੂਟ ਪਹਿਨ ਕੇ ਅੰਟਾਰਟਿਕਾ ਦੇ ਗਲੇਸ਼ੀਅਰਾਂ ਦੇ ਉੱਪਰੋਂ ਉਡਾਣ ਭਰੀ।…
ਪਹਿਲੀ ਜੰਗ ਦੇ ਬਾਜ਼ ਦੇ ਸਿਰ ਸਜੇਗਾ ਤਾਜ਼
ਲੰਡਨ (ਬਿਊਰੋ)— ਬ੍ਰਿਟਿਸ਼ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ 30 ਲੱਖ ਤੋਂ ਜ਼ਿਆਦਾ ਰਾਸ਼ਟਰਮੰਡਲ ਦੇ ਫੌਜੀਆਂ, ਮੱਲਾਹਾਂ,…