ਅਖੇ, ਰੱਬ ਨੂੰ ਕੱਢੀ ਗਾਲ੍ਹ, ਬੁਣੋ ਮੌਤ ਦਾ ਜਾਲ, ਸੁਪਰੀਮ ਕੋਰਟ ਨੇ ਹੱਲ ਕੀਤਾ ਆਸੀਆ ਬੀਬੀ ਦੀ ਜ਼ਿੰਦਗੀ ਦਾ ਸਵਾਲ

 ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਸਾਈ ਮਹਿਲਾ ਆਸੀਆ ਬੀਬੀ ਨੂੰ ਈਸ਼ ਨਿੰਦਾ ਦੇ ਇੱਕ ਮਾਮਲੇ ਵਿੱਚ ਰਿਹਾਅ ਕਰ ਦਿੱਤਾ ਹੈ।ਹੇਠਲੀ ਅਦਾਲਤ ਅਤੇ ਫਿਰ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਆਸੀਆ ਬੀਬੀ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਸੇ ਸਜ਼ਾ ਖ਼ਿਲਾਫ਼ ਕੀਤੀ ਗਏ ਅਪੀਲ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਆਸੀਆ ਬੀਬੀ ਨੂੰ ਰਿਹਾ ਕਰ ਦਿੱਤਾ ਹੈ।ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ 8 ਅਕਤੂਬਰ ਨੂੰ ਇਸ ਮਾਮਲੇ ਵਿੱਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀਫ਼ੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਮੀਆਂ ਸਾਕਿਬ ਨਿਸਾਰ ਨੇ ਕਿਹਾ ਕਿ ਉਹ ਹਾਈ ਕੋਰਟ ਅਤੇ ਟਰਾਇਲ ਕੋਰਟ ਦੇ ਫ਼ੈਸਲਿਆ ਨੂੰ ਰੱਦ ਕਰਦੇ ਹਨ।ਉਨ੍ਹਾਂ ਨੇ ਕਿਹਾ, “ਉਨ੍ਹਾਂ ਦੀ ਸਜ਼ਾ ਵਾਲੇ ਫ਼ੈਸਲੇ ਨੂੰ ਰੱਦ ਕੀਤਾ ਜਾਂਦਾ ਹੈ। ਜੇਕਰ ਹੋਰ ਕਿਸੇ ਮਾਮਲੇ ਵਿੱਚ ਉਨ੍ਹਾਂ ‘ਤੇ ਕੋਈ ਮੁਕੱਦਮਾ ਦਰਜ ਨਹੀਂ ਹੈ ਤਾਂ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।”ਆਸੀਆ ਬੀਬੀ ਉੱਪਰ ਇੱਕ ਮੁਸਲਿਮ ਮਹਿਲਾ ਨਾਲ ਗੱਲਬਾਤ ਦੌਰਾਨ ਪੈਗੰਬਰ ਮੁਹੰਮਦ ਬਾਰੇ ਅਪੱਤੀਜਨਕ ਟਿੱਪਣੀ ਕਰਨ ਦਾ ਇਲਜ਼ਾਮ ਹੈ।ਹਾਲਾਂਕਿ ਪੈਗੰਬਰ ਮੁਹੰਮਦ ਦੀ ਬੇਇੱਜ਼ਤੀ ਕਰਨ ਦੇ ਇਲਜ਼ਾਮਾਂ ਨੂੰ ਆਸੀਆ ਬੀਬੀ ਖਾਰਜ ਕਰਦੀ ਰਹੀ ਹੈ, ਪਰ ਪਾਕਿਸਤਾਨ ਵਿੱਚ ਈਸ਼ ਨਿੰਦਾ ਇੱਕ ਬਹੁਤ ਸੰਵੇਦਨਸ਼ੀਲ ਵਿਸ਼ਾ ਰਿਹਾ ਹੈ।

ਆਲੋਚਕਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੀ ਗ਼ਲਤ ਵਰਤੋਂ ਕਰਕੇ ਅਕਸਰ ਘੱਟ ਗਿਣਤੀਆਂ ਨੂੰ ਫਸਾਇਆ ਜਾਂਦਾ ਹੈ।ਇਹ ਪੂਰਾ ਮਾਮਲਾ 14 ਜੂਨ, 2009 ਦਾ ਹੈ ਜਦੋਂ ਇੱਕ ਦਿਨ ਆਸੀਆ ਨੂਰੀਨ ਆਪਣੇ ਘਰ ਦੇ ਨੇੜੇ ਫਾਲਸੇ ਦੇ ਬਗੀਚੇ ਵਿੱਚ ਦੂਜੀਆਂ ਔਰਤਾਂ ਨਾਲ ਕੰਮ ਕਰਨ ਪਹੁੰਚੀ ਤਾਂ ਉੱਥੇ ਉਨ੍ਹਾਂ ਦੀ ਲੜਾਈ ਨਾਲ ਕੰਮ ਕਰਨ ਵਾਲੀਆਂ ਔਰਤਾਂ ਨਾਲ ਹੋਈ।ਆਸੀਆ ਨੇ ਆਪਣੀ ਕਿਤਾਬ ਵਿੱਚ ਇਸ ਘਟਨਾ ਬਾਰੇ ਸਿਲਸਿਲੇਵਾਰ ਢੰਗ ਨਾਲ ਦੱਸਿਆ ਹੈ।

ਅੰਗ੍ਰੇਜ਼ੀ ਵੈੱਬਸਾਈਟ ਨਿਊਯਾਰਕ ਪੋਸਟ ਵਿੱਚ ਛਪੇ ਇਸ ਕਿਤਾਬ ਦੇ ਹਿੱਸੇ ‘ਚ ਆਸੀਆ ਲਿਖਦੀ ਹੈ, “ਮੈਂ ਆਸੀਆ ਬੀਬੀ ਹਾਂ ਜਿਸ ਨੂੰ ਪਿਆਸ ਲੱਗਣ ਕਾਰਨ ਮੌਤ ਦੀ ਸਜ਼ਾ ਦਿੱਤੀ ਗਈ। ਮੈਂ ਜੇਲ ਵਿੱਚ ਹਾਂ ਕਿਉਂਕਿ ਮੈਂ ਉਸ ਕੱਪ ਵਿੱਚ ਪਾਣੀ ਪੀ ਲਿਆ ਜਿਸ ਵਿੱਚ ਮੁਸਲਿਮ ਔਰਤਾਂ ਪਾਣੀ ਪੀਂਦੀਆਂ ਸਨ। ਕਿਉਂਕਿ ਇੱਕ ਇਸਾਈ ਮਹਿਲਾ ਦੇ ਹੱਥ ਨਾਲ ਦਿੱਤਾ ਹੋਇਆ ਪਾਣੀ ਪੀਣਾ ਮੇਰੇ ਨਾਲ ਕੰਮ ਕਰਨ ਵਾਲੀਆਂ ਔਰਤਾਂ ਦੇ ਮੁਤਾਬਕ ਗ਼ਲਤ ਹੈ।”

14 ਜੂਨ ਦੀ ਘਟਨਾ ਬਾਰੇ ਦੱਸਦੇ ਹੋਏ ਆਸੀਆ ਲਿਖਦੀ ਹੈ, “ਮੈਨੂੰ ਅੱਜ ਵੀ 14 ਜੂਨ 2009 ਦੀ ਤਾਰੀਖ਼ ਯਾਦ ਹੈ। ਮੈਂ ਉਸ ਦਿਨ ਫਾਲਸਾ ਇਕੱਠਾ ਕਰਨ ਲਈ ਗਈ ਸੀ। ਮੈਂ ਝਾੜੀਆਂ ਵਿੱਚੋਂ ਨਿਕਲ ਕੇ ਨੇੜੇ ਦੇ ਬਣੇ ਹੋਏ ਇੱਕ ਖੂਹ ਕੋਲ ਪਹੁੰਚੀ ਅਤੇ ਬਾਲਟੀ ਪਾ ਕੇ ਪਾਣੀ ਕੱਢ ਲਿਆ। ਪਰ ਜਦੋਂ ਮੈਂ ਇੱਕ ਮਹਿਲਾ ਨੂੰ ਦੇਖਿਆ ਜਿਸਦੀ ਹਾਲਤ ਮੇਰੇ ਵਰਗੀ ਸੀ ਤਾਂ ਮੈਂ ਉਸ ਨੂੰ ਵੀ ਪਾਣੀ ਕੱਢ ਕੇ ਦਿੱਤਾ। ਉਦੋਂ ਹੀ ਇੱਕ ਔਰਤ ਨੇ ਚੀਕ ਕੇ ਕਿਹਾ ਇਹ ਪਾਣੀ ਨਾ ਪੀਓ ਕਿਉਂਕਿ ‘ਇਹ ਹਰਾਮ ਹੈ’ ਕਿਉਂਕਿ ਇੱਕ ਇਸਾਈ ਮਹਿਲਾ ਨੂੰ ਇਸ ਨੇ ਅਸ਼ੁੱਧ ਕਰ ਦਿੱਤਾ ਹੈ।”

Leave a Reply

Your email address will not be published. Required fields are marked *