ਬੇਅਦਬੀ ਦੇ ਸ਼ੱਕ ‘ਚ ਨਿਹੰਗ ਸਿੰਘ ਨੇ ਕੀਤਾ ਕਤਲ

katal in phagwara gurudwara

ਫਗਵਾੜਾ : ਇਥੋਂ ਦੇ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਇਹ ਜਾਣਕਾਰੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਪਹੁੰਚਾ ਦਿੱਤਾ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ ‘ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਿਹੰਗ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ ‘ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।

Leave a Reply

Your email address will not be published. Required fields are marked *