ਚੰਡੀਗੜ੍ਹ/ ਨਵੀਂ ਦਿੱਲੀ : ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 1077 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29013 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 25 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 731 ਹੋਈ। ਇਸ ਦੇ ਨਾਲ ਹੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਬੀਤੇ ਦਿਨ 1,007 ਲੋਕਾਂ ਨੇ ਆਪਣੀ ਜਾਨ ਗਵਾਈ ਹੈ ਤੇ 64,553 ਨਵੇਂ ਕੇਸ ਸਾਹਮਣੇ ਆਏ। ਅਜਿਹਾ ਦੂਜੀ ਵਾਰ ਹੈ ਕਿ ਇਕ ਦਿਨ ‘ਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ ‘ਚ ਹੁਣ ਤਕ 48 ਹਜ਼ਾਰ, 40 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ‘ਚ ਸ਼ੁਕਰਵਾਰ ਨੂੰ 1077 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 296 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 489 ਮਰੀਜ਼ ਸਿਹਤਯਾਬ ਹੋਏ ਹਨ।ਸੂਬੇ ‘ਚ ਕੁੱਲ 741834 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ।ਜਿਸ ਵਿੱਚ 29013 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 18328 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 9954 ਲੋਕ ਐਕਟਿਵ ਮਰੀਜ਼ ਹਨ।
ਮੌਤਾਂ ਦੇ ਮਾਮਲੇ ‘ਚ ਭਾਰਤ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ ‘ਤੇ ਹੈ। ਅਮਰੀਕਾ ‘ਚ ਹੁਣ ਤਕ ਇਕ ਲੱਖ, 70 ਹਜ਼ਾਰ, 415 ਅਤੇ ਬ੍ਰਾਜ਼ੀਲ ‘ਚ ਇਕ ਲੱਖ, ਪੰਜ ਹਜ਼ਾਰ, 564 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 24 ਲੱਖ, 61 ਹਜ਼ਾਰ, 191 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 17 ਲੱਖ, 51 ਹਜ਼ਾਰ, 555 ਲੋਕ ਠੀਕ ਹੋ ਚੁੱਕੇ ਹਨ। ਜਦਕਿ 48 ਹਜ਼ਾਰ, 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ‘ਚ ਹੁਣ ਛੇ ਲੱਖ, 61 ਹਜ਼ਾਰ, 595 ਐਕਟਿਵ ਕੇਸ ਹਨ। ਬੀਤੇ ਦਿਨ 66 ਹਜ਼ਾਰ, 553 ਨਵੇਂ ਮਾਮਲੇ ਸਾਹਮਣੇ ਆਏ ਹਨ।