Coronavirus : ‘ਰੈਡ ਲਿਸਟ’ ਵਾਲੇ ਦੇਸ਼ਾਂ ਵਿਚ ਜਾਣ ਵਾਲੇ ਲੋਕਾਂ ’ਤੇ ਸਾਊਦੀ ਅਰਬ ਲਾਵੇਗਾ ਪਾਬੰਦੀਆਂ

0
45

ਸਾਊਦੀ ਅਰਬ : ਕੋਰੋਨਾ ਦਾ ਕਹਿਰ ਪੂਰੀ ਦੁਨੀਆਂ ਵਿਚ ਜਾਰੀ ਹੈ ਜਿਸ ਕਾਰਨ ਲੱਖਾਂ ਮੌਤਾਂ ਹੋ ਚੁੱਕੀਆਂ ਹਨ ਅਤੇ ਇਸੇ ਦੌਰਾਨ ਕਈ ਦੇਸ਼ਾਂ ਨੇ ਯਾਤਰਾ ‘ਤੇ ਵੀ ਪਾਬੰਦੀਆਂ ਲਗਾਈਆਂ ਹਨ। ਸਾਊਦੀ ਅਰਬ ਰੈਡ ਲਿਸਟ ਵਿੱਚ ਸ਼ਾਮਿਲ ਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ‘ਤੇ ਤਿੰਨ ਸਾਲ ਦੀ ਯਾਤਰਾ ਪਾਬੰਦੀ ਲਗਾਉਣ ਜਾ ਰਿਹਾ ਹੈ।

ਸਾਊਦੀ ਅਰਬ ਕੋਰੋਨਾ ਵਾਇਰਸ ਅਤੇ ਇਸ ਦੇ ਨਵੇਂ ਰੂਪਾਂ ਦੇ ਫੈਲਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ‘ਰੈਡ ਲਿਸਟ’ ਦੇਸ਼ਾਂ ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ‘ਤੇ ਤਿੰਨ ਸਾਲ ਦੀ ਯਾਤਰਾ ਪਾਬੰਦੀ ਲਗਾਏਗਾ। ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕੁੱਝ ਸਾਊਦੀ ਨਾਗਰਿਕਾਂ, ਜਿਨ੍ਹਾਂ ਨੂੰ ਮਈ ਮਹੀਨੇ ਵਿੱਚ ਮਾਰਚ 2020 ਤੋਂ ਬਾਅਦ ਪਹਿਲੀ ਵਾਰ ਅਧਿਕਾਰੀਆਂ ਦੀ ਆਗਿਆ ਤੋਂ ਬਿਨਾਂ ਵਿਦੇਸ਼ ਜਾਣ ਦੀ ਆਗਿਆ ਦਿੱਤੀ ਗਈ ਸੀ, ਉਨ੍ਹਾਂ ਨੇ ਯਾਤਰਾ ਨਿਯਮਾਂ ਦੀ ਉਲੰਘਣਾ ਕੀਤੀ ਸੀ।

ਅਧਿਕਾਰੀ ਦਾ ਕਹਿਣਾ ਹੈ ਕਿ “ਜਿਹੜਾ ਵੀ ਇਸ ਵਿੱਚ ਸ਼ਾਮਲ ਹੋਵੇਗਾ, ਉਹ ਵਾਪਸੀ ਉਤੇ ਕਾਨੂੰਨੀ ਜ਼ਿੰਮੇਵਾਰੀ ਅਤੇ ਭਾਰੀ ਜ਼ੁਰਮਾਨੇ ਅਤੇ ਤਿੰਨ ਸਾਲਾਂ ਲਈ ਯਾਤਰਾ ਪਾਬੰਦੀ ਦੇ ਅਧੀਨ ਹੋਵੇਗਾ।” ਸਾਊਦੀ ਅਰਬ ਨੇ ਅਫਗਾਨਿਸਤਾਨ, ਅਰਜਨਟੀਨਾ, ਬ੍ਰਾਜ਼ੀਲ, ਮਿਸਰ, ਈਥੋਪੀਆ, ਭਾਰਤ, ਇੰਡੋਨੇਸ਼ੀਆ, ਲੇਬਨਾਨ, ਪਾਕਿਸਤਾਨ, ਦੱਖਣੀ ਅਫਰੀਕਾ, ਤੁਰਕੀ, ਵੀਅਤਨਾਮ ਤੇ ਸੰਯੁਕਤ ਅਰਬ ਅਮੀਰਾਤ ਸਣੇ ਕਈ ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਹੈ।

Google search engine

LEAVE A REPLY

Please enter your comment!
Please enter your name here