Farmer Protest : ਸੀਨੀਅਰ ਭਾਜਪਾ ਆਗੂ ਤੇ ਉਨ੍ਹਾਂ ਦੇ ਪੁੱਤਰ ਨਾਲ ਹੋਈ ਮਾੜੀ

0
27

ਸ੍ਰੀ ਆਨੰਦਪੁਰ ਸਾਹਿਬ : ਕਾਲੇ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਅੰਦੋਲਣ ਦਿੱਲੀ ਦੀ ਸਰਹੱਦ ਤੋਂ ਲੈ ਕੇ ਪੂਰੇ ਪੰਜਾਬ ਵਿਚ ਫੈਲਿਆ ਹੋਇਆ ਹੈ ਅਤੇ ਜਿਥੇ ਕਿਤੇ ਵੀ ਭਾਜਪਾ ਆਗੂ ਦਿਖਦਾ ਹੈ ਤਾਂ ਕਿਸਾਨ ਉਨ੍ਹਾਂ ਦਾ ਘਿਰਾਓ ਕਰ ਲੈਂਦੇ ਹਨ। ਹੁਣ ਕਿਸਾਨਾਂ ਦੀ ਪਕੜ ਵਿਚ ਸੀਨੀਅਰ ਭਾਜਪਾ ਆਗੂ ਆ ਗਏ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਦੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਕੀਤੇ ਜਾ ਰਹੇ ਦੌਰਿਆਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਪਿੰਡ ਰਾਮਪੁਰ ਜੱਜਰ ਵਿੱਚ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਦਿਆਂ ਜਬਰਦਸਤ ਵਿਰੋਧ ਕੀਤਾ ਗਿਆ। ਜਦੋਂ ਮਿੱਤਲ ਸਰਹੱਦੀ ਪਿੰਡ ਰਾਮਪੁਰ ਜੱਜਰ ਵਿੱਚ ਭਾਜਪਾ ਸਮਰਥਕ ਦੇ ਘਰ ਪਹੁੰਚੇ ਤਾਂ ਕਿਸਾਨਾਂ ਨੇ ਘਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਆਗੂਆ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਹਾਲਾਤ ਬੇਕਾਬੂ ਹੁੰਦੇ ਦੇਖ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਘੇਰਾ ਪਾ ਕੇ ਮਿੱਤਲ ਤੇ ਉਨ੍ਹਾਂ ਦੇ ਫਰਜ਼ੰਦ ਨੂੰ ਗੱਡੀਆਂ ਵਿੱਚ ਬਿਠਾ ਕੇ ਉੱਥੋਂ ਕੱਢਣਾ ਚਾਹਿਆ ਤਾਂ ਕਿਸਾਨ ਗੱਡੀਆਂ ਅੱਗੇ ਲੰਮੇ ਪੈ ਗਏ। ਪੁਲਿਸ ਫੋਰਸ ਨੇ ਜਿੱਥੇ ਮਦਨ ਮੋਹਨ ਮਿੱਤਲ ਅਤੇ ਉਨ੍ਹਾਂ ਦੇ ਫਰਜੰਦ ਐਡਵੋਕੇਟ ਅਰਵਿੰਦ ਮਿੱਤਲ ਸਣੇ ਭਾਜਪਾ ਵਰਕਰਾਂ ਨੂੰ ਸਖਤ ਸੁਰੱਖਿਆ ਘੇਰੇ ‘ਚ ਬਾਹਰ ਕੱਢਿਆ ਉੱਥੇ ਹੀ ਇਸ ਦੌਰਾਨ ਮਿੱਤਲ ਦੇ ਕਾਫਲੇ ਵਾਲੀ ਗੱਡੀ ਹੇਠ ਇੱਕ ਕਿਸਾਨ ਦਾ ਪੈਰ ਵੀ ਆ ਗਿਆ। ਪੰਜਾਬ ਪੁਲਿਸ ਨੂੰ ਸਖਤੀ ਵੀ ਕਰਨੀ ਪਈ ਤੇ ਹਲਕੇ ਬਲ ਦਾ ਪ੍ਰਯੋਗ ਕਰਦੇ ਹੋਏ ਪੁਲਿਸ ਨੇ ਕਿਸਾਨਾਂ ਨੂੰ ਧੂਹ ਕੇ ਖੇਤਾਂ ਵੱਲ ਸੁੱਟਿਆ। ਐੱਸਪੀ ਅਜਿੰਦਰ ਸਿੰਘ ਨੇ ਦੱਸਿਆ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ੍ਰੀ ਆਨੰਦਪੁਰ ਸਾਹਿਬ, ਨੰਗਲ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਰੂਪਨਗਰ ਤੋਂ ਪੁਲਿਸ ਫੋਰਸ ਮੰਗਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਕ ਪਾਸੇ ਕੀਤਾ ਗਿਆ ਹੈ ਪਰ ਸਖ਼ਤੀ ਕੋਈ ਨਹੀਂ ਵਰਤੀ ਗਈ।

Google search engine

LEAVE A REPLY

Please enter your comment!
Please enter your name here