ਕੇਂਦਰ ਸਰਕਾਰ ਵੱਲੋਂ ਫਿਲਮਾਂ ਤੇ ਨਾਟਕਾਂ ਦੀ ਸ਼ੂਟਿੰਗ ਬਾਰੇ ਦਿਸ਼ਾ-ਨਿਰਦੇਸ਼ ਜਾਰੀ

0
626

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਟ ਕਰਕੇ ਰੁਕੀ ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਨੂੰ ਮੁੜ ਸ਼ੁਰੂ ਕਰਨ ਦੀ ਸਰਕਾਰ ਨੇ ਆਗਿਆ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੂਟਿੰਗ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੂਟਿੰਗ ਹੁਣ ਦੁਬਾਰਾ ਸ਼ੁਰੂ ਕੀਤੀ ਜਾ ਸਕਦੀ ਹੈ ਪਰ ਇਸ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਕਿਹਾ ਕਿ ਫਿਲਮ ਤੇ ਟੀਵੀ ਸੀਰੀਅਲ ਪ੍ਰੋਡਕਸ਼ਨ ਨੂੰ ਕਰੀਬ 6 ਮਹੀਨਿਆਂ ਤੋਂ ਰੋਕ ਦਿੱਤਾ ਗਿਆ ਸੀ। ਕੁਝ ਰਾਜਾਂ ਵਿੱਚ ਆਗਿਆ ਨਾਲ ਛੋਟੇ ਰੂਪ ਵਿੱਚ ਸ਼ੂਟਿੰਗ ਸ਼ੁਰੂ ਹੋਈ ਸੀ। ਹੁਣ ਇਸ ਵਿਸ਼ੇ ਵਿੱਚ ਦਿਸ਼ਾ-ਨਿਰਦੇਸ਼ ਤੈਅ ਕੀਤੇ ਗਏ ਹਨ। ਸ਼ੂਟਿੰਗ ਸਮੇਂ ਕਿਰਦਾਰ ਨਿਭਾਉਣ ਵਾਲਾ ਅਦਾਕਾਰ ਮਾਸਕ ਨਹੀਂ ਲਾਏਗਾ ਪਰ ਬਾਕੀ ਹਰ ਕਿਸੇ ਲਈ ਮਾਸਕ ਲਾਉਣਾ ਲਾਜ਼ਮੀ ਹੈ।

ਦੱਸ ਦਈਏ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਤਕਰੀਬਨ ਛੇ ਮਹੀਨੇ ਪਹਿਲਾਂ ਫਿਲਮਾਂ ਤੇ ਸੀਰੀਅਲਾਂ ਦੀ ਸ਼ੂਟਿੰਗ ‘ਤੇ ਪਾਬੰਦੀ ਲਾਈ ਗਈ ਸੀ। ਹਾਲਾਂਕਿ, ਕੁਝ ਫਿਲਮਾਂ ਤੇ ਸੀਰੀਅਲਾਂ ਨੂੰ ਅਨਲੌਕ ਦੌਰਾਨ ਦੁਬਾਰਾ ਸ਼ੁਰੂ ਕੀਤਾ ਗਿਆ ਸੀ ਪਰ ਹੁਣ ਸ਼ੂਟਿੰਗ ਨੂੰ ਪੂਰੀ ਤਰ੍ਹਾਂ ਇਜਾਜ਼ਤ ਦੇ ਦਿੱਤੀ ਗਈ ਹੈ ਤੇ ਨਿਯਮ ਤੈਅ ਕੀਤੇ ਗਏ ਹਨ।

Google search engine

LEAVE A REPLY

Please enter your comment!
Please enter your name here