ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ, ਜਿਸ ਤਹਿਤ ਤਾਰਾ ਦੋ ਘੰਟਿਆਂ ਲਈ ਜੇਲ੍ਹ ਵਿਚੋਂ ਬਾਹਰ ਆਇਆ ਹੈ।
ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। 2 ਘੰਟਿਆਂ ਦੀ ਪੈਰੋਲ ‘ਤੇ ਜਗਤਾਰ ਸਿੰਘ ਤਾਰਾ ਬਾਹਰ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਸੀ।
ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।
ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।