ਮੋਗਾ: (ਪ੍ਰੋ.ਦ.ਪ.ਸਿੰਘ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਨੇਰ (ਮੋਗਾ) ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੀਮਾਂ ਬਾਂਸਲ ਦੀ ਅਗਵਾਈ ਹੇਠ ਜ਼ਲ੍ਹਿਆਂ ਵਾਲੇ ਬਾਗ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਤਸਵੀਰ, ਚਾਰਟ ਅਤੇ ਲੇਖ਼ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੀਮਾਂ ਬਾਂਸਲ ਨੇ ਆਜ਼ਾਦੀ ਸੰਗਰਾਮ ਦੇ ਪ੍ਰਵਾਨਿਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬੱਚਿਆਂ ਨੂੰ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਜੰਗ-ਏ-ਆਜ਼ਾਦੀ ਦੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਅਖ਼ੀਰ ਵਿੱਚ ਤਸਵੀਰ, ਚਾਰਟ ਅਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਇਨ੍ਹਾਂ ਮੁਕਾਬਲਿਆਂ ਦੇ ਪ੍ਰਬੰਧ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਸੀਮਾਂ ਬਾਂਸਲ ਤੋਂ ਇਲਾਵਾ ਮੈਡਮ ਜਸਵਿੰਦਰ ਕੌਰ, ਮੈਡਮ ਕੁਲਵੀਰ ਕੌਰ ਅਤੇ ਮੈਡਮ ਸੀਮਾਂ ਰਾਣੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ।