ਕੱਲ ਆਵੇਗਾ ਦਸਵੀਂ ਕਲਾਸ ਦਾ ਨਤੀਜਾ

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਮਾਰਚ 2023 ਵਿੱਚ ਕਰਵਾਈ ਪ੍ਰੀਖਿਆ ਦਾ ਨਤੀਜਾ 26 ਮਈ ਨੂੰ ਸਵੇਰੇ 11:30 ਵਜੇ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਵਾਈਸ ਚੇਅਰਮੈਨ ਡਾਕਟਰ ਵਰਿੰਦਰ ਭਾਟੀਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਉਹ ਵਰਚੂਅਲ ਮੀਟਿੰਗ ਦੌਰਾਨ ਦਸਵੀਂ ਦਾ ਨਤੀਜਾ ਐਲਾਨਣਗੇ। ਵਿਦਿਆਰਥੀਆਂ ਲਈ ਨਤੀਜਾ 27 ਮਈ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com 'ਤੇ ਉਪਲਬੱਧ ਕਰਵਾਇਆ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਵਿਦਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ


Comment As:

Comment (0)