PSPCL ਦੀ ਪੰਜਾਬ ਵਾਸੀਆਂ ਨੂੰ ਅਪੀਲ

0
56

ਚੰਡੀਗੜ੍ਹ : ਪੰਜਾਬ ’ਚ ਬਿਜਲੀ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਅਪੀਲ ਕਰਦਿਆਂ 3 ਜੁਲਾਈ ਤੱਕ ਏਸੀ ਬੰਦ ਕਰਨ ਲਈ ਕਿਹਾ ਹੈ। ਨਿਗਮ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ ਵਿੱਚ ਦੇਰੀ ਹੋ ਗਈ ਹੈ। ਇਸ ਤੋਂ ਇਲਾਵਾ ਬਠਿੰਡਾ ਜਿਲ੍ਹੇ ਦੇ ਪਾਵਰ ਪਲਾਂਟ ਦੇ ਇੱਕ ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਆ ਹੈ। ਦੱਸ ਦੱਈਏ ਕਿ ਬਿਜਲੀ ਦੀ ਮੰਗ 14,500 ਮੈਗਾਵਾਟ ਤੋਂ ਵੱਧ ਦੀ ਹੈ। ਇਸ ਲਈ ਅਗਲੇ ਤਿੰਨ ਦਿਨਾਂ ਲਈ ਏਅਰ ਕੰਡੀਸ਼ਨਰਜ਼ ਨਾ ਚਲਾਏ ਜਾਣ ਦੀ ਅਪੀਲ ਕੀਤੀ ਹੈ ।

Google search engine

LEAVE A REPLY

Please enter your comment!
Please enter your name here