ਚੰਡੀਗੜ੍ਹ— ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਪ੍ਰੇਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਕਿਸਾਨਾਂ ਨੂੰ ਦਿੱਤੀ ਫਸਲੀ ਕਰਜ਼ਿਆਂ (ਬੀ ਕੰਪੋਨੈਂਟ) ਦੀ ਹੱਦ ਕਰਜ਼ਾ ਲਿਮਟ (ਐੱਮ. ਸੀ. ਐੱਲ.) 3,000 ਰੁਪਏ ਪ੍ਰਤੀ ਏਕੜ ਵਧਾ ਦਿੱਤੀ ਹੈ।ਇਹ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਇਕ ਏਕੜ ਪਿੱਛੇ ਦਿੱਤੀ ਜਾਂਦੀ ਐੱਮ. ਸੀ. ਐੱਲ. 9 ਹਜ਼ਾਰ ਰੁਪਏ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤੀ ਹੈ।ਰੰਧਾਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਬਜਾਏ ਪਰਾਲੀ ਨੂੰ ਵਾਹ ਕੇ ਖੇਤਾਂ ਵਿਚ ਹੀ ਖਪਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਅੱਗੇ ਮੰਗ ਵੀ ਰੱਖੀ ਗਈ ਸੀ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਇਵਜ਼ ਵਜੋਂ ਵਿੱਤੀ ਸਹਾਇਤਾ ਦਿੱਤੀ ਜਾਵੇ ਪਰ ਹਾਲੇ ਤੱਕ ਕੇਂਦਰ ਨੇ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਦੇ ਵਧਦੇ ਖਰਚਿਆਂ ਨੂੰ ਦੇਖਦਿਆਂ ਬੀ ਕੰਪੋਨੈਂਟ ਲਈ ਦਿੱਤੇ ਜਾਂਦੇ ਫਸਲੀ ਕਰਜ਼ਿਆਂ ਦੀ ਐਮ. ਸੀ. ਐੱਲ. ਵਧਾਉਣ ਦਾ ਫੈਸਲਾ ਕੀਤਾ ਹੈ।ਇਸ ਵਿਚ ਖਾਦ, ਡੀਜ਼ਲ ਆਦਿ ਦੀ ਖਰੀਦ ਸ਼ਾਮਲ ਹੁੰਦੇ ਹਨ।ਉਨ੍ਹਾਂ ਕਿਹਾ ਕਿ ਇਸ ਰਾਹਤ ਦਾ ਸਾਢੇ ਸੱਤ ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ।
Related Posts
ਹੁਣ ਪਾਕਿ ਨੇ ਕੀਤਾ ਬੰਬ ਸੁੱਟਣ ਦਾ ਦਾਅਵਾ
ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਮੁਹੰਮਦ ਫੈਸਲ ਨੇ ਦਾਅਵਾ ਕੀਤਾ ਕਿ ਪਾਕਿਸਤਾਨੀ ਹਵਾਈ ਫੌਜ ਨੇ ਪਾਕਿਸਤਾਨੀ…
ਨਿਊਜ਼ੀਲੈਂਡ : 8 ਸਾਲਾ ਬੱਚੀ ਦਾ ਗ੍ਰੰਥੀ ਨੇ ਕੀਤਾ ਸਰੀਰਕ ਸ਼ੋਸ਼ਣ
ਆਕਲੈਂਡ— ਨਿਊਜ਼ੀਲੈਂਡ ਦੀ ‘ਆਕਲੈਂਡ ਜ਼ਿਲਾ ਅਦਾਲਤ’ ਨੇ ਵੈਸਟ ਆਕਲੈਂਡ ਗੁਰਦੁਆਰੇ ਦੇ ਗ੍ਰੰਥੀ ਸਾਜਨ ਸਿੰਘ ਨੂੰ 8 ਸਾਲਾ ਬੱਚੀ ਦਾ ਸਰੀਰਕ…
ਏ ਟੀ ਐਮ ਨਾਲ ਦਸ ਲੱਖ ਦਾ ਬੀਮਾ
ਨਵੀਂ ਦਿੱਲੀ : ਏ.ਟੀ.ਐਮ ਨਾਲ ਮਨੁੱਖ ਦੀ ਜਿੰਦਗੀ ਬਹੁਤ ਅਸਾਨ ਹੋ ਗਈ ਹੈ ਕਿਸੇ ਵੀ ਐਮਰਜੇਸੀ ਸਮੇਂ ਪੈਸੇ ਕਢਵਾਏ ਜਾਂ…