Friday, October 15, 2021
Google search engine
HomeENTERTAINMENTਪਿਆਰ ਮੁਹੱਬਤਾਂ ਦੀ ਅਨੋਖੀ ਦਾਸਤਾਨ : Qismat 2

ਪਿਆਰ ਮੁਹੱਬਤਾਂ ਦੀ ਅਨੋਖੀ ਦਾਸਤਾਨ : Qismat 2

Qismat ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ (Qismat 2) ’ਤੇ ਟਿਕੀਆਂ ਹੋਈਆਂ ਹਨ, ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ’ਤੇ ਰੂਪਮਾਨ ਕਰੇਗੀ। ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ ਖੂਬਸੂਰਤੀ ਨਾਲ ਪਰਦੇ ’ਤੇ ਉਤਾਰਿਆ ਹੈ।

‘ਸ਼੍ਰੀ ਨਰੋਤਮ ਜੀ ਸਟੂਡੀਓਜ਼’ ਦੇ ਬੈਨਰ ਹੇਠ ਨਿਰਮਾਤਾ ਜੋੜੀ ਅੰਕਿਤ ਵਿਜਨ ਤੇ ਨਵਦੀਪ ਨਰੂਲਾ ਦੀ ਇਸ ਫ਼ਿਲਮ ਨੂੰ ‘ਜੀ ਸਟੂਡੀਓਜ਼’ ਵਲੋਂ ਪੇਸ਼ ਕੀਤਾ ਗਿਆ ਹੈ। ਪਹਿਲੀ ਫ਼ਿਲਮ ਦੀ ਗੱਲ ਕਰੀਏ ਤਾਂ 2018 ’ਚ ਰਿਲੀਜ਼ ਹੋਈ ‘ਕਿਸਮਤ’ ਨੇ ਵਿਆਹ ਕਲਚਰ ਤੇ ਕਾਮੇਡੀ ਸਿਨਮੇ ਤੋਂ ਅੱਕੇ ਦਰਸ਼ਕਾਂ ਨੂੰ ਰੁਮਾਂਟਿਕਤਾ ਭਰੇ ਸੰਗੀਤਕ ਸਿਨਮੇ ਨਾਲ ਜੋੜਿਆ। ਅਚਾਨਕ ਆਈ ਇਸ ਫ਼ਿਲਮ ਦੀ ਕਹਾਣੀ ਅਤੇ ਗੀਤ-ਸੰਗੀਤ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।

Also Read : ਰੁਮਾਂਟਿਕ ਤੇ ਐਕਸ਼ਨ ਭਰਪੂਰ ਫ਼ਿਲਮ ਹੋਵੇਗੀ ‘ਉੱਚਾ ਪਿੰਡ’

ਪਹਿਲੀ ਫ਼ਿਲਮ ਦੀ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੇ ਦਿਲਾਂ ਵਿੱਚ Qismat 2 ਦੀ ਕਲਪਨਾ ਸ਼ੁਰੂ ਹੋਣੀ ਲਾਜ਼ਮੀ ਸੀ, ਜਿਸਨੂੰ ਪੂਰਾ ਕਰਨ ਲਈ ਫ਼ਿਲਮ ਦੀ ਪੂਰੀ ਟੀਮ ਵਲੋਂ ਮਿਹਨਤ ਕੀਤੀ ਗਈ। ਗੀਤਕਾਰ ਜਾਨੀ ਦੇ ਲਿਖੇ ਗੀਤਾਂ ਨੂੰ ਬੀ ਪਰਾਕ ਨੇ ਸੰਗੀਤਬੱਧ ਕੀਤਾ। ਫ਼ਿਲਮ ਦਾ ਸਕਰੀਨ ਪਲੇਅ ਤੇ ਕਹਾਣੀ ਨੂੰ ਜਬਰਦਸ਼ਤ ਡਾਇਲਾਗਾਂ ਨਾਲ ਸ਼ਿੰਗਾਰਿਆ। ਪਹਿਲੀ ਫ਼ਿਲਮ ਵਾਂਗ ਇਸ ਵਿੱਚ ਵੀ ‘ਐਮੀ ਵਿਰਕ ਤੇ ਸਰਗੁਣ ਮਹਿਤਾ’ ਦੀ ਜੋੜੀ ਦਰਸ਼ਕਾਂ ਨੂੰ ਜਰੂਰ ਪ੍ਰਭਾਵਤ ਕਰੇਗੀ।

ਫ਼ਿਲਮ ਦਾ ਸੰਗੀਤ ਵੀ ਬਹੁਤ ਕਮਾਲ ਦਾ ਹੋਵੇਗਾ ਜੋ ਦਰਸ਼ਕਾਂ ਦੇ ਦਿਲਾਂ ਵਿੱਚ ਵਸੇਗਾ। ਉਨ੍ਹਾਂ ਨੂੰ ਸੌ ਫ਼ੀਸਦੀ ਯਕੀਨ ਹੈ ਕਿ Qismat 2 ਦਰਸ਼ਕਾਂ ਦੀ ਪਸੰਦ ਬਣੇਗੀ। ਦਰਸ਼ਕਾਂ ਦੀ ਪਸੰਦ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਸਿਨੇਮੇ ਦਾ ਨਿਰਮਾਣ ਕਰਨਾ ਉਨਾਂ ਨੂੰ ਚੰਗਾ ਲੱਗਦਾ ਹੈ। ਅੰਕਿਤ ਵਿਜਨ ਤੇ ਨਵਦੀਪ ਨਰੂਲਾ ਦੇ ਮੁਤਾਬਕ ਉਨਾਂ ਨੂੰ ਪੂਰੀ ਊਮੀਦ ਹੈ ਕਿ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਰੁਮਾਂਟਿਕ ਜੋੜੀ ਵਾਲੀ ‘ਕਿਸਮਤ 2’ ਇਕ ਨਵਾਂ ਇਤਿਹਾਸ ਬਣਾਵੇਗੀ ਤੇ ਪਹਿਲੀ ਫ਼ਿਲਮ ਵਾਂਗ ਵੱਡੀ ਸਫ਼ਲਤਾ ਨੂੰ ਪੰਜਾਬੀ ਸਿਨਮੇ ਦੇ ਇਤਿਹਾਸ ਵਿੱਚ ਦਰਜ਼ ਕਰਵਾਏਗੀ। ਇਸ ਫ਼ਿਲਮ ਦਾ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਹੈ।

ਹੋਰ ਫਿਲਮਾਂ ਬਾਰੇ ਪੜ੍ਹੋ

ਫ਼ਿਲਮ ’ਚ ਐਮੀ ਵਿਰਕ, ਸਰਗੁਣ ਮਹਿਤਾ, ਤਾਨੀਆ, ਹਰਦੀਪ ਗਿੱਲ, ਸਤਵੰਤ ਕੌਰ, ਅੰਮ੍ਰਿਤ ਅੰਬੇ, ਬਲਵਿੰਦਰ ਬੁਲਟ ਆਦਿ ਕਲਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ ਬੀ ਪਰਾਕ ਨੇ ਤਿਆਰ ਕੀਤਾ ਹੈ ।

ਹਰਜਿੰਦਰ ਸਿੰਘ ਜਵੰਦਾ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments