ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ

NICARAGUA HUMAN TRAFFICKING CASE

ਚੰਡੀਗੜ੍ਹ : ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ SIT ਦਾ ਗਠਨ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਕੀਤਾ ਗਿਆ।

ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।

ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Leave a Reply

Your email address will not be published. Required fields are marked *