ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੀ ਵਿਆਖਿਆ ਅਧੀਨ ਵੀ ਛੁੱਟੀ ਐਲਾਨੀ ਗਈ ਹੈ।
One thought on “ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ”