ਪੰਜਾਬ ਤੋਂ ਬਾਅਦ ਹਰਿਆਣਾ ਵੀ ਵੀਕਐਂਡ ਲੌਕਡਾਊਨ ਦੇ ਰਾਹ ਤੁਰਿਆ

0
296

ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਕੋਰੋਨਾਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਹਰਿਆਣਾ ਨੇ ਵੀ ਵੀਕਐਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਤੋਂ ਇਲਾਵਾ ਸਾਰੇ ਦਫ਼ਤਾਰ ਅਤੇ ਗੈਰ- ਜ਼ਰੂਰੀ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਸੰਬਧੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।