ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ‘ਤੇ ਸਖ਼ਤ ਇਲਜ਼ਾਮ ਲਗਾਇਆ ਹੈ। ਇਸਦੇ ਨਾਲ ਹੀ ਉਸਨੇ WHO ਦੇ ਸਬੰਧ ‘ਚ ਇੱਕ ਵੱਡਾ ਫੈਸਲਾ ਵੀ ਲਿਆ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਜੇ ਵਿਸ਼ਵ ਸਿਹਤ ਸੰਗਠਨ ਚੀਨ ਪ੍ਰਤੀ ਗੰਭੀਰ ਹੁੰਦਾ ਤਾਂ ਅੱਜ ਕੋਰੋਨਾਵਾਇਰਸ ਦਾ ਸੰਕਰਮਣ ਪੂਰੀ ਦੁਨੀਆ ‘ਚ ਨਾ ਫੈਲਦਾ। ਇਸਦੇ ਨਾਲ ਹੀ ਅਮਰੀਕਾ ਨੇ ਡਬਲਯੂਐਚਓ ਨੂੰ ਫੰਡ ਦੇਣਾ ਵੀ ਬੰਦ ਕਰ ਦਿੱਤਾ ਹੈ।
ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਪੂਰਾ ਵਿਸ਼ਵ ਵਿਸ਼ਵ ਸਿਹਤ ਸੰਗਠਨ ‘ਤੇ ਨਿਰਭਰ ਕਰਦਾ ਹੈ ਕਿ ਉਹ ਮਿਲ ਕੇ ਕੰਮ ਕਰੇ। ਇਸਦੇ ਨਾਲ ਵਿਸ਼ਵ ਸਿਹਤ ਸੰਗਠਨ ਦੁਆਰਾ ਸਮੇਂ ਸਿਰ ਕਿਸੇ ਸਿਹਤ ਖ਼ਤਰਿਆਂ ਬਾਰੇ ਵਿਸ਼ਵ ਨੂੰ ਜਾਣਕਾਰੀ ਦੇਣ ਦੀ ਉਮੀਦ ਕੀਤੀ ਜਾਂਦੀ ਹੈ।
ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਕਿ WHO ਆਪਣੇ “ਅਹਿਮ ਫਰਜ਼” ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਇਸਦੇ ਲਈ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਗੰਭੀਰ ਰੁਖ਼ ਦੇ ਬਾਵਜੂਦ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਸਯੁੰਕਤ ਰਾਜ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਸੰਯੁਕਤ ਸੰਗਠਨ ਦਾ ਸਮਰਥਨ ਜਾਰੀ ਰੱਖੇਗਾ।
ਕੋਰੋਨਾ ਸੰਕਟ ਲਈ ਰਾਸ਼ਟਰਪਤੀ ਟਰੰਪ ਨੇ ਚੀਨ ਅਤੇ ਵਿਸ਼ਵ ਸਿਹਤ ਸੰਗਠਨ ‘ਤੇ ਪਹਿਲੀ ਵਾਰ ਨਹੀਂ ਭੜਕੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਕੋਰੋਨਾਵਾਇਰਸ ਬਾਰੇ ਗਲਤ ਜਾਣਕਾਰੀ ਦੇਣ ਕਾਰਨ ਚੀਨ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।